ਮਲਾਰ ਮਹਲਾ ੩ ॥ ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥ ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹ੍ਹਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥ ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥ ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥
Scroll