ਮਲਾਰ ਮਹਲਾ ੩ ਦੁਤੁਕੇ ॥ ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥੧॥ ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥ ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥ ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥ ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥

Leave a Reply

Powered By Indic IME