ਮਲਾਰ ਮਹਲਾ ੩ ॥ ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥ ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥ ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥ ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥ ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਤਨੁ ਪ੍ਰਾਨ ਧਰੀ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥
Scroll