ਮਲਾਰ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥ ਮਨ ਰੇ ਮਨ ਸਿਉ ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥ ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥ ਆਪੇ ਸਬਦੁ ਸਚੁ ਸਾਖੀ ਆਪੇ ਜਿਨ੍ਹ੍ਹ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥ ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥

Leave a Reply

Powered By Indic IME