ਮਲਾਰ ਮਹਲਾ ੩ ॥ ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥ ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥ ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥
Scroll