ਮਲਾਰ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥ ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥੩॥ ਸਭਨਾਂ ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥ ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥

Leave a Reply

Powered By Indic IME