ਮਲਾਰ ਮਹਲਾ ੩ ॥ ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥ ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥ ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥
Scroll