ਮਲਾਰ ਮਹਲਾ ੩ ॥ ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥ ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥ ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥ ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥੩॥ ਕੋਟਿ ਮਧੇ ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥
Scroll