ਮਲਾਰ ਮਹਲਾ ੩ ॥ ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥ ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥ ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥ ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥੩॥ ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥ ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥
Scroll