ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥ ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥ ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥ ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥
Scroll