ਮਲਾਰ ਮਹਲਾ ੪ ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥ ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥
Scroll