ਮਲਾਰ ਮਹਲਾ ੪ ॥ ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥ ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥ ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥ ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥ ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥
Scroll