ਮਲਾਰ ਮਹਲਾ ੪ ॥ ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ ਹਰਿ ਜਨ ਕਉ ਹਰਿ ਦੀਨ੍ਹ੍ਹ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥ ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥ ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥ ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥

Leave a Reply

Powered By Indic IME