ਮਲਾਰ ਮਹਲਾ ੪ ॥ ਜਿਨ੍ਹ੍ਹ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨ੍ਹ੍ਹ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥ ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨ੍ਹ੍ਹ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥ ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥ ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥ ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥

Leave a Reply

Powered By Indic IME