ਮਲਾਰ ਮਹਲਾ ੪ ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥ ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥

Leave a Reply

Powered By Indic IME