ਮਲਾਰ ਮਹਲਾ ੪ ॥ ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜ੍ਹ੍ਹ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥ ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥ ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥
Scroll