ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥ ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥
Scroll