ਮਲਾਰ ਮਹਲਾ ੫ ॥ ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮ੍ਹ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥ ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥ ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥ ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥

Leave a Reply

Powered By Indic IME