ਮਲਾਰ ਮਹਲਾ ੫ ॥ ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥ ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥ ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥ ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥
Scroll