ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥

Leave a Reply

Powered By Indic IME