ਮਲਾਰ ਮਹਲਾ ੫ ॥ ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥
Scroll