ਮਾਝ ਮਹਲਾ ੫ ॥ ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥

Leave a Reply

Powered By Indic IME