ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥ ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥੨॥ ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥ ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥

Leave a Reply

Powered By Indic IME