ਮਲਾਰ ਮਹਲਾ ੫ ॥ ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥ ਸਦਾ ਸਦਾ ਮਨ ਨਾਮੁ ਸਮ੍ਹ੍ਹਾਲਿ ॥ ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥ ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥ ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥ ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥ ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥
Scroll