ਮਲਾਰ ਮਹਲਾ ੫ ॥ ਗੁਰ ਸਰਣਾਈ ਸਗਲ ਨਿਧਾਨ ॥ ਸਾਚੀ ਦਰਗਹਿ ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥ ਸਾਧਸੰਗਿ ਸਦ ਹਰਿ ਗੁਣ ਗਾਇ ॥੧॥ ਮਨ ਮੇਰੇ ਗੁਰੁ ਪੂਰਾ ਸਾਲਾਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥ ਸਤਿਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥ ਜਨਮ ਮਰਣ ਦੂਖ ਤੇ ਰਾਖੈ ॥ ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਗੁਰੁ ਪਰਮੇਸਰੁ ਸਾਚੈ ਨਾਇ ॥ ਸਚੁ ਸੰਜਮੁ ਕਰਣੀ ਸਭੁ ਸਾਚੀ ॥ ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥ ਗੁਰੁ ਪੂਰਾ ਪਾਈਐ ਵਡ ਭਾਗਿ ॥ ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥ ਕਰਿ ਕਿਰਪਾ ਗੁਰ ਚਰਣ ਨਿਵਾਸਿ ॥ ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥
Scroll