ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਗਾਰ ॥ ਤਜਿਓ ਰੀ ਸਗਲ ਬਿਕਾਰ ॥ ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥ ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥ ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
Scroll