ਮਾਝ ਮਹਲਾ ੫ ॥ ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥
Scroll