ਮਲਾਰ ਮਹਲਾ ੧ ॥ ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥ ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥ ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ੍ਹ ਸਰਿ ਅਵਰੁ ਨ ਕੋਈ ॥੨॥ ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨ੍ਹ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈ ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

Leave a Reply

Powered By Indic IME