ਮਲਾਰ ਮਹਲਾ ੧ ॥ ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ ਰੂਖੀ ਬਿਰਖੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਦ ਨ ਪਾਈ ॥੭॥ ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥
Scroll