ਮਲਾਰ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥ ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮ੍ਹ੍ਹਾਲਸਿ ਰੂੜ੍ਹ੍ਹੀ ਬਾਣਿ ॥ ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥ ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥ ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥ ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥ ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥ ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥੭॥ ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

Leave a Reply

Powered By Indic IME