ਮਲਾਰ ਮਹਲਾ ੧ ॥ ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥ ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥ ਏਕ ਜੀਅ ਕੈ ਜੀਆ ਖਾਹੀ ॥ ਜਲਿ ਤਰਤੀ ਬੂਡੀ ਜਲ ਮਾਹੀ ॥੨॥ ਸਰਬ ਜੀਅ ਕੀਏ ਪ੍ਰਤਪਾਨੀ ॥ ਜਬ ਪਕੜੀ ਤਬ ਹੀ ਪਛੁਤਾਨੀ ॥੩॥ ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ ॥੪॥ ਰਸਿ ਚੂਗਹਿ ਮਨਮੁਖਿ ਗਾਵਾਰਿ ॥ ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥ ਸਤਿਗੁਰੁ ਸੇਵਿ ਤੂਟੈ ਜਮਕਾਲੁ ॥ ਹਿਰਦੈ ਸਾਚਾ ਸਬਦੁ ਸਮ੍ਹ੍ਹਾਲੁ ॥੬॥ ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥ ਸੇ ਦੁਖ ਆਗੈ ਜਿ ਭੋਗ ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥
Scroll