ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥ ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥ ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥ ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥ ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥ ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥
Scroll