ਮਾਝ ਮਹਲਾ ੫ ॥ ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥ ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥ ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥ ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥
Scroll