ਮਲਾਰ ਮਹਲਾ ੩ ਅਸਟਪਦੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲ੍ਹ੍ਹਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥੧॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥ ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥੩॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥ ਹਉਮੈ ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥
Scroll