ਪਉੜੀ ॥ ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨ੍ਹ੍ਹੀ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨ੍ਹ੍ਹੀ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨ੍ਹ੍ਹਾ ਵਿਟਹੁ ਹਉ ਵਾਰਿਆ ॥੫॥
Scroll