ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥
Scroll