ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨ੍ਹ੍ਹ ਵਿਚਹੁ ਆਪੁ ਗਵਾਇ ॥ ਤਿਨ੍ਹ੍ਹ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥

Leave a Reply

Powered By Indic IME