ਮਃ ੩ ॥ ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥
Scroll