ਪਉੜੀ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥
Scroll