ਪਉੜੀ ॥ ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ ਆਵਾ ਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥

Leave a Reply

Powered By Indic IME