ਪਉੜੀ ॥ ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
Scroll