ਮਾਝ ਮਹਲਾ ੫ ॥ ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥ ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥ ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥
Scroll