ਪਉੜੀ ॥ ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥
Scroll