ਪਉੜੀ ॥ ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜ੍ਹ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥

Leave a Reply

Powered By Indic IME