ਮਾਝ ਮਹਲਾ ੫ ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀ ਪ੍ਰਗਟਾਇਆ ॥ ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥ ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥ ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥

Leave a Reply

Powered By Indic IME