ਸਲੋਕ ਮਃ ੩ ॥ ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥
Scroll