ਸਲੋਕ ਮਃ ੧ ॥ ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨ੍ਹ੍ਹੈ ਛਜ ॥ ਦੇਨ੍ਹ੍ਹਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥
Scroll