ਮਃ ੧ ॥ ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥

Leave a Reply

Powered By Indic IME