ਮਾਝ ਮਹਲਾ ੫ ॥ ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥ ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ ਤੇਰੀ ਮਹਿਮਾ ਤੂੰਹੈ ਜਾਣਹਿ ॥ ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥ ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥
Scroll