ਸਲੋਕ ਮਃ ੧ ॥ ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥
Scroll